Tilde Biblia

ਜ਼ਬੂਰ 120

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)

1
ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
2
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3
ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4
ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
5
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6
ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
7
ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!
ਜ਼ਬੂਰ 120 - ਪੰਜਾਬੀ IRV (Punjabi) | Tilde Biblia | Bibliche - La Biblia Interactiva