Tilde Biblia

ਜ਼ਬੂਰ 121

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)

1
¶ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?
2
ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
3
ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,
4
ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
5
ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6
ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
7
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।
8
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!
ਜ਼ਬੂਰ 121 - ਪੰਜਾਬੀ IRV (Punjabi) | Tilde Biblia | Bibliche - La Biblia Interactiva