Tilde Biblia

ਜ਼ਬੂਰ 125

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)

1
ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2
ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
3
ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।
ਜ਼ਬੂਰ 125 - ਪੰਜਾਬੀ IRV (Punjabi) | Tilde Biblia | Bibliche - La Biblia Interactiva