Tilde Biblia

ਜ਼ਬੂਰ 15

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)

1
ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
2
ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
3
ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
4
ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
5
ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।
ਜ਼ਬੂਰ 15 - ਪੰਜਾਬੀ IRV (Punjabi) | Tilde Biblia | Bibliche - La Biblia Interactiva