Tilde Biblia

ਜ਼ਬੂਰ 150

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)

1
ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
2
ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
3
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,
4
ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
5
ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
6
ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
ਜ਼ਬੂਰ 150 - ਪੰਜਾਬੀ IRV (Punjabi) | Tilde Biblia | Bibliche - La Biblia Interactiva