ਜ਼ਬੂਰ 20
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)
1
ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2
ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3
ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4
ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
5
ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
6
ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7
ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8
ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
9
ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!