ਜ਼ਬੂਰ 54
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)
1
¶ ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
2
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
3
ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
4
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
5
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!
6
ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
7
ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!