Tilde Biblia

ਜ਼ਬੂਰ 61

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (2017, 2019)

1
¶ ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!
2
ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3
ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4
ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
5
ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
6
ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7
ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
8
ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।
ਜ਼ਬੂਰ 61 - ਪੰਜਾਬੀ IRV (Punjabi) | Tilde Biblia | Bibliche - La Biblia Interactiva